ਸਲੋਕ ਭਗਤ ਕਬੀਰ
ਸਲੋਕ ਭਗਤ ਕਬੀਰ
ਸਲੋਕ ਭਗਤ ਕਬੀਰ ਜੀਉ ਕੇ
ੴ ਸਤਿਗੁਰ ਪ੍ਰਸਾਦਿ ॥
ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥
ਆਦਿ ਜੁਗਾਦੀ ਸਗਲ ਭਗਤ ਤਾ ਕੋ
ਸੁਖੁ ਬਿਸ੍ਰਾਮੁ ॥੧॥
ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥
ਬਲਿਹਾਰੀ ਇਸ ਜਾਤਿ ਕਉ ਜਿਹ
ਜਪਿਓ ਸਿਰਜਨਹਾਰੁ ॥੨॥
ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥
ਸਰਬ ਸੂਖ ਕੋ ਨਾਇਕੋ ਰਾਮ ਨਾਮ
ਰਸੁ ਪੀਉ ॥੩॥
ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥
ਦੀਸਹਿ ਦਾਧੇ ਕਾਨ ਜਿਉ ਜਿਨ੍ਹ੍ਹ
ਮਨਿ ਨਾਹੀ ਨਾਉ ॥੪॥
ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥
ਨਿਰਭੈ ਹੋਇ ਕੈ ਗੁਨ ਰਵੈ ਜਤ
ਪੇਖਉ ਤਤ ਸੋਇ ॥੫॥
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥
ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ
ਭਜਹਿ ਗੋੁਬਿੰਦੁ ॥੬॥
ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥
ਜਿਨਿ ਐਸਾ ਕਰਿ ਬੂਝਿਆ
ਮੀਤੁ ਹਮਾਰਾ ਸੋਇ ॥੭॥
ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥
ਹਮ ਰਾਖੇ ਗੁਰ ਆਪਨੇ ਉਨਿ
ਕੀਨੋ ਆਦੇਸੁ ॥੮॥
ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥
ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ
ਕੋਇ ॥੯॥
ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥
ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ
ਭਗਵੰਤ ॥੧੦॥
ਕਬੀਰ ਚੰਦਨ ਕਾ ਬਿਰਵਾ ਭਲਾ ਬੇੜ੍ਹ੍ਹਿਓ ਢਾਕ ਪਲਾਸ ॥
ਓਇ ਭੀ ਚੰਦਨੁ ਹੋਇ ਰਹੇ ਬਸੇ
ਜੁ ਚੰਦਨ ਪਾਸਿ ॥੧੧॥
ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ ॥
ਚੰਦਨ ਕੈ ਨਿਕਟੇ ਬਸੈ
ਬਾਂਸੁ ਸੁਗੰਧੁ ਨ ਹੋਇ ॥੧੨॥
ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥
ਪਾਇ ਕੁਹਾੜਾ
ਮਾਰਿਆ ਗਾਫਲਿ ਅਪੁਨੈ ਹਾਥਿ ॥੧੩॥
ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ ॥
ਇਕ ਰਾਮ ਸਨੇਹੀ
ਬਾਹਰਾ ਊਜਰੁ ਮੇਰੈ ਭਾਂਇ ॥੧੪॥
ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ ਗਾਉ ॥
ਆਗਿ ਲਗਉ ਤਿਹ
ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥੧੫॥
ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਿਹਿ ਜਾਇ ॥
ਰੋਵਹੁ
ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥੧੬॥
ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥
ਕੋਨੇ
ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥
ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥
ਸੰਤਹੁ ਮਾਖਨੁ ਖਾਇਆ
ਛਾਛਿ ਪੀਐ ਸੰਸਾਰੁ ॥੧੮॥
ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥
ਜਿਨਿ ਬਿਲੋਇਆ ਤਿਨਿ ਖਾਇਆ
ਅਵਰ ਬਿਲੋਵਨਹਾਰ ॥੧੯॥
ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ ॥
ਏਕੁ ਕਬੀਰਾ ਨਾ ਮੁਸੈ ਜਿਨਿ
ਕੀਨੀ ਬਾਰਹ ਬਾਟ ॥੨੦॥
ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥
ਜੋ ਚਿਤੁ ਰਾਖਹਿ ਏਕ ਸਿਉ
ਤੇ ਸੁਖੁ ਪਾਵਹਿ ਨੀਤ ॥੨੧॥
ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥
ਮਰਨੇ ਹੀ ਤੇ
ਪਾਈਐ ਪੂਰਨੁ ਪਰਮਾਨੰਦੁ ॥੨੨॥
ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲ੍ਹ੍ਹ ॥
ਨਹੀ ਪਟਣੁ ਨਹੀ
ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥
ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥
ਪੰਡਿਤ
ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥
ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥
ਭਾਵੈ ਲਾਂਬੇ
ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥
ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥
ਹਉ
ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥
ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥
ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥
ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥
ਕੈ
ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥੨੮॥
ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥
ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥
ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥
ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥
ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ
॥
ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥
ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥
ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥
ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥
ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥
ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥
ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥
ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥
ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥
ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥
ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥
ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥
ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥
ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥
ਆਜੁ
ਕਾਲ੍ਹ੍ਹਿ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥
ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥
ਅਜਹੁ
ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥
ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥
ਆਜੁ
ਕਾਲ੍ਹ੍ਹਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥
ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥
ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥
ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ
॥
ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥
ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥
ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥
ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥
ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥
ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ
ਜੋਗੁ ॥
ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥
ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ
ਨਾਹੀ ਗਿਆਨੁ ॥
ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥
ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ
ਲਾਗੀ ਆਗਿ ॥
ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥੪੭॥
ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ
ਫੂਟ ਮਫੂਟ ॥
ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥
ਕਬੀਰ ਥੋਰੈ ਜਲਿ ਮਾਛੁਲੀ ਝੀਵਰਿ
ਮੇਲਿਓ ਜਾਲੁ ॥
ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮ੍ਹ੍ਹਾਲਿ ॥੪੯॥
ਕਬੀਰ ਸਮੁੰਦੁ ਨ
ਛੋਡੀਐ ਜਉ ਅਤਿ ਖਾਰੋ ਹੋਇ ॥
ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥
ਕਬੀਰ ਨਿਗੁਸਾਂਏਂ
ਬਹਿ ਗਏ ਥਾਂਘੀ ਨਾਹੀ ਕੋਇ ॥
ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥
ਕਬੀਰ ਬੈਸਨਉ ਕੀ ਕੂਕਰਿ
ਭਲੀ ਸਾਕਤ ਕੀ ਬੁਰੀ ਮਾਇ ॥
ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥
ਕਬੀਰ ਹਰਨਾ
ਦੂਬਲਾ ਇਹੁ ਹਰੀਆਰਾ ਤਾਲੁ ॥
ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥
ਕਬੀਰ ਗੰਗਾ ਤੀਰ ਜੁ
ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥
ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥
ਕਬੀਰ
ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥
ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥
ਕਬੀਰ ਹਰਦੀ
ਪੀਅਰੀ ਚੂੰਨਾਂ ਊਜਲ ਭਾਇ ॥
ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥
ਕਬੀਰ ਹਰਦੀ ਪੀਰਤਨੁ ਹਰੈ
ਚੂਨ ਚਿਹਨੁ ਨ ਰਹਾਇ ॥
ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥
ਕਬੀਰ ਮੁਕਤਿ
ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥
ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥
ਕਬੀਰ ਐਸਾ
ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥
ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥
ਕਬੀਰ ਨਾ
ਮਦ਼ਹਿ ਛਾਨਿ ਨ ਛਾਪਰੀ ਨਾ ਮਦ਼ਹਿ ਘਰੁ ਨਹੀ ਗਾਉ ॥
ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥
ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥
ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥
ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥
ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ
॥੬੨॥
ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥
ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ
ਚਾਮੁ ॥੬੩॥
ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥
ਚਾਰਿ ਦਿਵਸ ਕੇ ਪਾਹੁਨੇ ਬਡ ਬਡ
ਰੂੰਧਹਿ ਠਾਉ ॥੬੪॥
ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥
ਤੈ ਸਹ ਬਾਤ ਨ ਪੂਛੀਐ ਕਬਹੁ ਨ
ਲਾਈ ਪਾਇ ॥੬੫॥
ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥
ਸੋ ਦਰੁ ਕੈਸੇ ਛੋਡੀਐ ਜੋ ਦਰੁ
ਐਸਾ ਹੋਇ ॥੬੬॥
ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥
ਜਬ ਦੇਖਿਓ ਬੇੜਾ ਜਰਜਰਾ ਤਬ
ਉਤਰਿ ਪਰਿਓ ਹਉ ਫਰਕਿ ॥੬੭॥
ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥
ਮਾਖੀ ਚੰਦਨੁ ਪਰਹਰੈ
ਜਹ ਬਿਗੰਧ ਤਹ ਜਾਇ ॥੬੮॥
ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥
ਏਕੁ ਕਬੀਰਾ ਨਾ ਮੂਆ
ਜਿਹ ਨਾਹੀ ਰੋਵਨਹਾਰੁ ॥੬੯॥
ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥
ਕਾਇਆ ਹਾਂਡੀ ਕਾਠ ਕੀ ਨਾ
ਓਹ ਚਰ੍ਹੈ ਬਹੋਰਿ ॥੭੦॥
ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥
ਮਰਨੇ ਤੇ ਕਿਆ ਡਰਪਨਾ ਜਬ
ਹਾਥਿ ਸਿਧਉਰਾ ਲੀਨ ॥੭੧॥
ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥
ਅਵਗੁਨੀਆਰੇ ਮਾਨਸੈ
ਭਲੋ ਨ ਕਹਿਹੈ ਕੋਇ ॥੭੨॥
ਕਬੀਰ ਗਾਗਰਿ ਜਲ ਭਰੀ ਆਜੁ ਕਾਲ੍ਹ੍ਹਿ ਜੈਹੈ ਫੂਟਿ ॥
ਗੁਰੁ ਜੁ ਨ ਚੇਤਹਿ
ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥੭੩॥
ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥
ਗਲੇ ਹਮਾਰੇ
ਜੇਵਰੀ ਜਹ ਖਿੰਚੈ ਤਹ ਜਾਉ ॥੭੪॥
ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥
ਹਿਰਦੈ ਰਾਮੁ ਨ
ਚੇਤਹੀ ਇਹ ਜਪਨੀ ਕਿਆ ਹੋਇ ॥੭੫॥
ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥
ਰਾਮ
ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥੭੬॥
ਕਬੀਰ ਪਾਰਸ ਚੰਦਨੈ ਤਿਨ੍ਹ੍ਹ ਹੈ ਏਕ ਸੁਗੰਧ ॥
ਤਿਹ ਮਿਲਿ
ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥੭੭॥
ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥
ਏਕੁ
ਜੁ ਸਾਧੂ ਮਦ਼ਹਿ ਮਿਲਿਓ ਤਿਨ੍ਹ੍ਹਿ ਲੀਆ ਅੰਚਲਿ ਲਾਇ ॥੭੮॥
ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ
॥
ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥੭੯॥
ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥
ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥
ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥
ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥੮੧॥
ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ
ਗੁਪਾਲ ॥
ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥੮੨॥
ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ
॥
ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਉ ਲਾਇ ॥੮੩॥
ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥
ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ ॥੮੪॥
ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ ॥
ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ ਨਿਦਾਨ ॥੮੫॥
ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥
ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥
ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥
ਸੋਈ
ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥
ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥
ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥
ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥
ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥੮੯॥
ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥
ਮਤਿ
ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥੯੦॥
ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥
ਚਾਰਿ
ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥੯੧॥
ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥
ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥੯੨॥
ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ
ਨਿਰਬਾਹੁ ॥
ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥
ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ
ਮਹਿ ਰਹਿਓ ਸਮਾਇ ॥
ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥
ਕਬੀਰ ਆਸਾ ਕਰੀਐ ਰਾਮ ਕੀ
ਅਵਰੈ ਆਸ ਨਿਰਾਸ ॥
ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥
ਕਬੀਰ ਸਿਖ ਸਾਖਾ ਬਹੁਤੇ ਕੀਏ
ਕੇਸੋ ਕੀਓ ਨ ਮੀਤੁ ॥
ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥੯੬॥
ਕਬੀਰ ਕਾਰਨੁ ਬਪੁਰਾ ਕਿਆ
ਕਰੈ ਜਉ ਰਾਮੁ ਨ ਕਰੈ ਸਹਾਇ ॥
ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥
ਕਬੀਰ ਅਵਰਹ
ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥
ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥੯੮॥
ਕਬੀਰ ਸਾਧੂ
ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥
ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥
ਕਬੀਰ ਸੰਗਤਿ
ਸਾਧ ਕੀ ਦਿਨ ਦਿਨ ਦੂਨਾ ਹੇਤੁ ॥
ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥੧੦੦॥
ਕਬੀਰ ਮਨੁ ਮੂੰਡਿਆ
ਨਹੀ ਕੇਸ ਮੁੰਡਾਏ ਕਾਂਇ ॥
ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥੧੦੧॥
ਕਬੀਰ ਰਾਮੁ ਨ
ਛੋਡੀਐ ਤਨੁ ਧਨੁ ਜਾਇ ਤ ਜਾਉ ॥
ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥੧੦੨॥
ਕਬੀਰ ਜੋ ਹਮ
ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥
ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥੧੦੩॥
ਕਬੀਰ ਮਾਇ
ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥
ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥
ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥
ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥
ਕਬੀਰ
ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥
ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥੧੦੬॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥
ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥
ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥
ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ
॥੧੦੮॥
ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ ॥
ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ
॥੧੦੯॥
ਕਬੀਰ ਸੋੁਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ ॥
ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ
ਹੋਇਗੋ ਗ੍ਰਾਮੁ ॥੧੧੦॥
ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ ॥
ਜਿਹ ਕੁਲ ਦਾਸੁ ਨ ਊਪਜੈ ਸੋ
ਕੁਲ ਢਾਕੁ ਪਲਾਸੁ ॥੧੧੧॥
ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ ॥
ਇਆ ਸੁਖ ਤੇ ਭਿਖ੍ਯ੍ਯਾ
ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥
ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥
ਕੋਈ ਕਾਹੂ
ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥
ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥
ਜੋਤਿ ਬਿਨਾ ਜਗਦੀਸ
ਕੀ ਜਗਤੁ ਉਲੰਘੇ ਜਾਇ ॥੧੧੪॥
ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥
ਹਰਿ ਕਾ ਸਿਮਰਨੁ ਛਾਡਿ
ਕੈ ਘਰਿ ਲੇ ਆਯਾ ਮਾਲੁ ॥੧੧੫॥
ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥
ਪਾਛੈ ਪਾਉ ਨ
ਦੀਜੀਐ ਆਗੈ ਹੋਇ ਸੁ ਹੋਇ ॥੧੧੬॥
ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥
ਜੈਹਹਿ
ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥
ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥
ਅਜਹੂ
ਜੀਉ ਨ ਛੋਡਈ ਰੰਕਾਈ ਨੈਨਾਹ ॥੧੧੮॥
ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥
ਬੈਨ
ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥੧੧੯॥
ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥
ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥
ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥
ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥੧੨੧॥
ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥
ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥੧੨੨॥
ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ
॥
ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥੧੨੩॥
ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥
ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥੧੨੪॥
ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ
॥
ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥੧੨੫॥
ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ
ਮਝੂਰਿ ॥
ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥
ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ
॥
ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥
ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ
ਮੁਰਾਰਿ ॥
ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥
ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ
ਅਰੁ ਜਾਗੁ ॥
ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥
ਕਬੀਰ ਸੰਤ ਕੀ ਗੈਲ ਨ ਛੋਡੀਐ
ਮਾਰਗਿ ਲਾਗਾ ਜਾਉ ॥
ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥੧੩੦॥
ਕਬੀਰ ਸਾਕਤ ਸੰਗੁ ਨ ਕੀਜੀਐ
ਦੂਰਹਿ ਜਾਈਐ ਭਾਗਿ ॥
ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥੧੩੧॥
ਕਬੀਰਾ ਰਾਮੁ ਨ ਚੇਤਿਓ ਜਰਾ
ਪਹੂੰਚਿਓ ਆਇ ॥
ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥੧੩੨॥
ਕਬੀਰ ਕਾਰਨੁ ਸੋ ਭਇਓ ਜੋ ਕੀਨੋ
ਕਰਤਾਰਿ ॥
ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥
ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ
ਆਂਬ ॥
ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥੧੩੪॥
ਕਬੀਰ ਠਾਕੁਰੁ ਪੂਜਹਿ ਮੋਲਿ ਲੇ
ਮਨਹਠਿ ਤੀਰਥ ਜਾਹਿ ॥
ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥੧੩੫॥
ਕਬੀਰ ਪਾਹਨੁ ਪਰਮੇਸੁਰੁ
ਕੀਆ ਪੂਜੈ ਸਭੁ ਸੰਸਾਰੁ ॥
ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥੧੩੬॥
ਕਬੀਰ ਕਾਗਦ ਕੀ ਓਬਰੀ ਮਸੁ
ਕੇ ਕਰਮ ਕਪਾਟ ॥
ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥੧੩੭॥
ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ
ਕਰਤਾ ਸੁਇ ਤਾਲ ॥
ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥੧੩੮॥
ਕਬੀਰ ਐਸਾ ਜੰਤੁ ਇਕੁ
ਦੇਖਿਆ ਜੈਸੀ ਧੋਈ ਲਾਖ ॥
ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥੧੩੯॥
ਕਬੀਰ ਮੇਰੀ ਬੁਧਿ ਕਉ
ਜਮੁ ਨ ਕਰੈ ਤਿਸਕਾਰ ॥
ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥੧੪੦॥
ਕਬੀਰੁ ਕਸਤੂਰੀ ਭਇਆ
ਭਵਰ ਭਏ ਸਭ ਦਾਸ ॥
ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥
ਕਬੀਰ ਗਹਗਚਿ ਪਰਿਓ
ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥
ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥
ਕਬੀਰ ਸਾਕਤ
ਤੇ ਸੂਕਰ ਭਲਾ ਰਾਖੈ ਆਛਾ ਗਾਉ ॥
ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥
ਕਬੀਰ
ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥
ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥
ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥
ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥
ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥
ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ
॥੧੪੬॥
ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥
ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ
ਖੇਹ ॥੧੪੭॥
ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥
ਹਰਿ ਜਨੁ ਐਸਾ ਚਾਹੀਐ ਜਿਉ ਪਾਨੀ
ਸਰਬੰਗ ॥੧੪੮॥
ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥
ਹਰਿ ਜਨੁ ਐਸਾ ਚਾਹੀਐ ਜੈਸਾ ਹਰਿ
ਹੀ ਹੋਇ ॥੧੪੯॥
ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥
ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ
॥੧੫੦॥
ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥
ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ
॥੧੫੧॥
ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥
ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ
ਬਾਟ ॥੧੫੨॥
ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥
ਹੀਰਾ ਕਿਸ ਕਾ ਬਾਪੁਰਾ ਪੁਜਹਿ ਨ
ਰਤਨ ਕਰੋੜਿ ॥੧੫੩॥
ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥
ਬਨਜਨਹਾਰੇ ਬਾਹਰਾ ਕਉਡੀ ਬਦਲੈ
ਜਾਇ ॥੧੫੪॥
ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥
ਜਹਾ ਲੋਭੁ ਤਹ ਕਾਲੁ ਹੈ ਜਹਾ
ਖਿਮਾ ਤਹ ਆਪਿ ॥੧੫੫॥
ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥
ਮਾਨ ਮੁਨੀ ਮੁਨਿਵਰ
ਗਲੇ ਮਾਨੁ ਸਭੈ ਕਉ ਖਾਇ ॥੧੫੬॥
ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥
ਲਾਗਤ ਹੀ
ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥
ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥
ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥
ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥
ਤਾਸੁ ਪਟੰਤਰ ਨਾ ਪੁਜੈ ਹਰਿ ਜਨ ਕੀ ਪਨਿਹਾਰਿ ॥੧੫੯॥
ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ
ਕਉ ਮਾਨੁ ॥
ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥
ਕਬੀਰ ਥੂਨੀ ਪਾਈ ਥਿਤਿ ਭਈ
ਸਤਿਗੁਰ ਬੰਧੀ ਧੀਰ ॥
ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ ॥੧੬੧॥
ਕਬੀਰ ਹਰਿ ਹੀਰਾ ਜਨ ਜਉਹਰੀ ਲੇ
ਕੈ ਮਾਂਡੈ ਹਾਟ ॥
ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ ॥੧੬੨॥
ਕਬੀਰ ਕਾਮ ਪਰੇ ਹਰਿ ਸਿਮਰੀਐ
ਐਸਾ ਸਿਮਰਹੁ ਨਿਤ ॥
ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥੧੬੩॥
ਕਬੀਰ ਸੇਵਾ ਕਉ ਦੁਇ ਭਲੇ
ਏਕੁ ਸੰਤੁ ਇਕੁ ਰਾਮੁ ॥
ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥੧੬੪॥
ਕਬੀਰ ਜਿਹ ਮਾਰਗਿ
ਪੰਡਿਤ ਗਏ ਪਾਛੈ ਪਰੀ ਬਹੀਰ ॥
ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ ॥੧੬੫॥
ਕਬੀਰ ਦੁਨੀਆ
ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥
ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥੧੬੬॥
ਕਬੀਰ
ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥
ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥੧੬੭॥
ਕਬੀਰ
ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥
ਦਾਵਾ ਕਾਹੂ ਕੋ ਨਹੀ ਬਡਾ ਦੇਸੁ ਬਡ ਰਾਜੁ ॥੧੬੮॥
ਕਬੀਰ ਦਾਵੈ
ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥
ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ ॥੧੬੯॥
ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥
ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ
॥੧੭੦॥
ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥
ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ
ਕਬੀਰੁ ॥੧੭੧॥
ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥
ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ
ਭਾਗਿ ॥੧੭੨॥
ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥
ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ
ਲਾਇ ॥੧੭੩॥
ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥
ਮਲਿਆਗਰੁ ਭੁਯੰਗਮ ਬੇਢਿਓ ਤ
ਸੀਤਲਤਾ ਨ ਤਜੰਤ ॥੧੭੪॥
ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥
ਜਿਨਿ ਜੁਆਲਾ ਜਗੁ ਜਾਰਿਆ
ਸੁ ਜਨ ਕੇ ਉਦਕ ਸਮਾਨਿ ॥੧੭੫॥
ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥
ਕੈ ਜਾਨੈ ਆਪਨ ਧਨੀ
ਕੈ ਦਾਸੁ ਦੀਵਾਨੀ ਹੋਇ ॥੧੭੬॥
ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗਈ ਸਭ ਭੂਲਿ ॥
ਓਰਾ ਗਰਿ ਪਾਨੀ
ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥
ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥
ਦਿਵਸ ਚਾਰਿ ਕੋ
ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥
ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥
ਗੁਰ ਗੋਬਿੰਦ ਕੇ ਬਿਨੁ
ਮਿਲੇ ਪਲਟਿ ਭਈ ਸਭ ਖੇਹ ॥੧੭੯॥
ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥
ਕਹਿਓ ਕਬੀਰ ਬਿਚਾਰਿ
ਕੈ ਸੰਤ ਸੁਨਹੁ ਮਨ ਮਾਹਿ ॥੧੮੦॥
ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥
ਹਮਹੁ ਜੁ
ਬੂਝਾ ਬੂਝਨਾ ਪੂਰੀ ਪਰੀ ਬਲਾਇ ॥੧੮੧॥
ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥
ਲਾਗੀ ਚੋਟ
ਮਰੰਮ ਕੀ ਰਹਿਓ ਕਬੀਰਾ ਠਉਰ ॥੧੮੨॥
ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥
ਚੋਟ ਸਹਾਰੈ
ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥
ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥
ਜਾ
ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ ॥੧੮੪॥
ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥
ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ ॥੧੮੫॥
ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ
ਦੁਖੁ ਜਾਇ ॥
ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥੧੮੬॥
ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ
ਨਾਉ ਹਲਾਲੁ ॥
ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥੧੮੭॥
ਕਬੀਰ ਖੂਬੁ ਖਾਨਾ ਖੀਚਰੀ ਜਾ
ਮਹਿ ਅੰਮ੍ਰਿਤੁ ਲੋਨੁ ॥
ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥
ਕਬੀਰ ਗੁਰੁ ਲਾਗਾ ਤਬ ਜਾਨੀਐ
ਮਿਟੈ ਮੋਹੁ ਤਨ ਤਾਪ ॥
ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥੧੮੯॥
ਕਬੀਰ ਰਾਮ ਕਹਨ ਮਹਿ ਭੇਦੁ
ਹੈ ਤਾ ਮਹਿ ਏਕੁ ਬਿਚਾਰੁ ॥
ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥੧੯੦॥
ਕਬੀਰ ਰਾਮੈ ਰਾਮ ਕਹੁ
ਕਹਿਬੇ ਮਾਹਿ ਬਿਬੇਕ ॥
ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥੧੯੧॥
ਕਬੀਰ ਜਾ ਘਰ ਸਾਧ ਨ
ਸੇਵੀਅਹਿ ਹਰਿ ਕੀ ਸੇਵਾ ਨਾਹਿ ॥
ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥
ਕਬੀਰ ਗੂੰਗਾ
ਹੂਆ ਬਾਵਰਾ ਬਹਰਾ ਹੂਆ ਕਾਨ ॥
ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥
ਕਬੀਰ ਸਤਿਗੁਰ
ਸੂਰਮੇ ਬਾਹਿਆ ਬਾਨੁ ਜੁ ਏਕੁ ॥
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥
ਕਬੀਰ ਨਿਰਮਲ
ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥
ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥੧੯੫॥
ਕਬੀਰ
ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥
ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥੧੯੬॥
ਕਬੀਰ
ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥
ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨ੍ਹ੍ਹਿ ਫੁਰਮਾਈ ਗਾਇ
॥੧੯੭॥
ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥
ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ
ਪੀਰ ॥੧੯੮॥
ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥
ਦਫਤਰੁ ਦਈ ਜਬ ਕਾਢਿ ਹੈ
ਹੋਇਗਾ ਕਉਨੁ ਹਵਾਲੁ ॥੧੯੯॥
ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥
ਦਫਤਰਿ ਲੇਖਾ
ਨੀਕਸੈ ਮਾਰ ਮੁਹੈ ਮੁਹਿ ਖਾਇ ॥੨੦੦॥
ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥
ਉਸੁ ਸਾਚੇ
ਦੀਬਾਨ ਮਹਿ ਪਲਾ ਨ ਪਕਰੈ ਕੋਇ ॥੨੦੧॥
ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥
ਖਟ ਦਰਸਨ
ਸੰਸੇ ਪਰੇ ਅਰੁ ਚਉਰਾਸੀਹ ਸਿਧ ॥੨੦੨॥
ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥
ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥੨੦੩॥
ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥
ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥
ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥੨੦੫॥
ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥
ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥
ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥
ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ ॥੨੦੭॥
ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥
ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥੨੦੮॥
ਮਹਲਾ ੫ ॥
ਕਬੀਰ ਕੂਕਰੁ ਭਉਕਨਾ ਕਰੰਗ
ਪਿਛੈ ਉਠਿ ਧਾਇ ॥
ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥੨੦੯॥
ਮਹਲਾ ੫ ॥
ਕਬੀਰ ਧਰਤੀ
ਸਾਧ ਕੀ ਤਸਕਰ ਬੈਸਹਿ ਗਾਹਿ ॥
ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥੨੧੦॥
ਮਹਲਾ ੫ ॥
ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥
ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮ ਰਾਇ ॥੨੧੧॥
ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥
ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥
ਨਾਮਾ
ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥
ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥
ਮਹਲਾ ੫ ॥
ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥
ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ
ਸਮਾਹਿ ॥੨੧੪॥
ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥
ਪੀਸਤ ਪੀਸਤ ਚਾਬਿਆ ਸੋਈ ਨਿਬਹਿਆ
ਸਾਥ ॥੨੧੫॥
ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥
ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ
ਪਰੈ ॥੨੧੬॥
ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥
ਤਾ ਸਿਉ ਟੂਟੀ ਕਿਉ ਬਨੈ ਜਾ ਕੇ
ਜੀਅ ਪਰਾਨ ॥੨੧੭॥
ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥
ਕਾਰਜੁ ਸਾਢੇ ਤੀਨਿ ਹਥ ਘਨੀ
ਤ ਪਉਨੇ ਚਾਰਿ ॥੨੧੮॥
ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥
ਅਪਨਾ ਚਿਤਵਿਆ ਹਰਿ
ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥
ਮਃ ੩ ॥
ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥
ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥
ਮਃ ੫ ॥
ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ
ਮਾਹਿ ॥
ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥
ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ
ਧਾਤੁ ॥
ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥
ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ
ਅਸਾਰ ॥
ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥
ਕਬੀਰ ਕਾਇਆ ਕਜਲੀ ਬਨੁ ਭਇਆ ਮਨੁ
ਕੁੰਚਰੁ ਮਯ ਮੰਤੁ ॥
ਅੰਕਸੁ ਗ੍ਯ੍ਯਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥
ਕਬੀਰ ਰਾਮ ਰਤਨੁ
ਮੁਖੁ ਕੋਥਰੀ ਪਾਰਖ ਆਗੈ ਖੋਲਿ ॥
ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥
ਕਬੀਰ ਰਾਮ
ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥
ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥
ਕਬੀਰ
ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥
ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥
ਕਬੀਰ
ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥
ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥
ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥
ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥
ਕਬੀਰ
ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥
ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥
ਕਬੀਰ
ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥
ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥
ਕਬੀਰ
ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥
ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥
ਕਬੀਰ ਭਾਂਗ
ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥
ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥
ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥
ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥
ਆਠ
ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥
ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥
ਸੁਨੁ
ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥
ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥
ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥
ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ
॥੨੩੭॥
ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥
ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ
ਹੋਇ ਕੈ ਖਾਇ ॥੨੩੮॥
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥
ਖੇਲਤ ਖੇਲਤ ਹਾਲ ਕਰਿ
ਜੋ ਕਿਛੁ ਹੋਇ ਤ ਹੋਇ ॥੨੩੯॥
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥
ਕਾਚੀ ਸਰਸਉਂ
ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥
ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥
ਕਹਿ ਨਾਮਾ
ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥
ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
ਤੇ ਨਰ ਦੋਜਕ
ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥
ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥
ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥

